Compare Translations

Revelation  10

« Previous 1 2 3 ... 8 9 10 11 12 ... 20 21 22 Next »

The Angel and the Little Scroll
"The Angel and the Little Scroll" Brian J. Turner Copyright Brian J. Turner 2009. All Rights Reserved.
Related Bible Pictures

1 ਫ਼ੇਰ ਮੈ ਇੱਕ ਹੋਰ ਸ਼ਕਤੀਸ਼ਾਲੀ ਦੂਤ ਨੂੰ ਸਵਰਗ ਵਿੱਚੋਂ ਹੇਠਾ ਆਉਂਦਿਆਂ ਦੇਖਿਆ। ਦੂਤ ਨੇ ਬੱਦਲਾਂ ਦਾ ਲਿਬਾਸ ਪਹਿਨਿਆ ਹੋਇਆ ਸੀ। ਉਸਦੇ ਸਿਰ ਦੁਆਲੇ ਸੱਤਰੰਗੀ ਪੀਂਘ ਸੀ। ਦੂਤ ਦਾ ਚਿਹਰਾ ਸੂਰਜ ਵਰਗਾ ਸੀ, ਅਤੇ ਉਸਦੀਆਂ ਲੱਤਾਂ ਅੱਗ ਦੇ ਥੰਮਾਂ ਵਰਗੀਆਂ ਸਨ।

2 ਦੂਤ ਨੇ ਇੱਕ ਛੋਟੀ ਸੂਚੀ ਫ਼ਡ਼ੀ ਹੋਈ ਸੀ। ਸੂਚੀ ਉਸਦੇ ਹੱਥਾਂ ਵਿੱਚ ਖੁਲ੍ਹੀ ਹੋਈ ਸੀ। ਦੂਤ ਨੇ ਆਪਣਾ ਸਜ੍ਜਾ ਪੈਰ ਸਮੁੰਦਰ ਉੱਤੇ ਰੱਖਿਆ ਅਤੇ ਖਬ੍ਬਾ ਪੈਰ ਧਰਤੀ ਉੱਤੇ।

3 ਦੂਤ ਨੇ ਗਜ੍ਜਦੇ ਸ਼ੇਰ ਵਾਂਗ ਰੌਲਾ ਪਾਇਆ। ਉਸਦੇ ਰੌਲਾ ਪਾਉਣ ਤੋਂ ਬਾਅਦ, ਸੱਤਾਂ ਗਰਜਾਂ ਦੀਆਂ ਅਵਾਜ਼ਾਂ ਬੋਲੀਆਂ।

4 ਸੱਤ ਗਰਜਾਂ ਬੋਲੀਆਂ, ਅਤੇ ਮੈ ਲਿਖਣ ਲਈ ਤਿਆਰ ਹੋਇਆ। ਫ਼ੇਰ ਮੈਂ ਸਵਰਗ ਤੋਂ ਇੱਕ ਅਵਾਜ਼ ਨੂੰ ਇਹ ਆਖਦਿਆਂ ਸੁਣਿਆ, "ਉਹ ਗੱਲਾਂ ਨਾ ਲਿਖ ਜੋ ਸੱਤ ਗਰਜਾਂ ਬੋਲੀਆਂ, ਇਸਨੂੰ ਗੁਪਤ ਰੱਖ।"

5 ਫ਼ੇਰ ਉਸ ਦੂਤ ਨੇ, ਜਿਸਨੂੰ ਮੈਂ ਸਮੁੰਦਰ ਅਤੇ ਧਰਤੀ ਉੱਤੇ ਖਲੋਤਾ ਦੇਖਿਆ ਸੀ, ਆਪਣਾ ਸਜ੍ਜਾ ਹੱਥ ਸਵਰਗ ਵੱਲ ਚੁਕਿਆ।

6 ਦ੍ਦੂਤ ਨੇ ਉਸ ਇੱਕ ਦੇ ਨਾਂ ਦੀ ਸੌਂਹ ਖਾਧੀ ਜਿਹਡ਼ਾ ਹਮੇਸ਼ਾ ਅਤੇ ਹਮੇਸ਼ਾ ਰਹਿੰਦਾ ਹੈ, ਜਿਸਨੇ ਅਕਾਸ਼ ਅਤੇ ਉਸ ਵਿਚਲਾ ਸਭ ਕੁਝ, ਧਰਤੀ ਅਤੇ ਇਸ ਵਿਚਲਾ ਸਭ ਕੁਝ, ਸਮੁੰਦਰ ਅਤੇ ਇਸ ਵਿਚਲਾ ਸਭ ਕੁਝ ਸਾਜਿਆ ਹੈ। ਦੂਤ ਨੇ ਆਖਿਆ, "ਹੁਣ ਇਥੇ ਹੋਰ ਢਿਲ੍ਲ ਨਹੀਂ ਹੋਵੇਗੀ।

7 ਪਰ ਉਨ੍ਹਾਂ ਦਿਨਾਂ ਵਿੱਚ, ਜਦੋਂ ਸੱਤਵਾਂ ਦੂਤ ਆਪਣੀ ਤੂਰ੍ਹੀ ਵਜਾਵੇਗਾ, ਪਰਮੇਸ਼ੁਰ ਦੀ ਗੁਪਤ ਯੋਜਨਾ ਪੂਰੀ ਹੋ ਜਾਵੇਗੀ। ਇਹ ਯੋਜਨਾ ਉਹ ਖੁਸ਼ਖਬਰੀ ਹੈ ਜੋ ਪਰਮੇਸ਼ੁਰ ਨੇ ਆਪਣੇ ਸੇਵਕਾਂ, ਨਬੀਆਂ ਨੂੰ ਆਖੀ ਸੀ।"

8 ਫ਼ੇਰ ਮੈਂ ਸਵਰਗ ਵਿੱਚੋਂ ਫ਼ਿਰ ਤੋਂ ਮੇਰੇ ਨਾਲ ਗੱਲ ਕਰਦੀ ਉਹੀ ਅਵਾਜ਼ ਸੁਣੀ। ਅਵਾਜ਼ ਨੇ ਮੈਨੂੰ ਆਖਿਆ, "ਜਾ ਅਤੇ ਦੂਤ ਦੇ ਹੱਥਾਂ ਵਿਚਲੀ ਖੁਲ੍ਹੀ ਸੂਚੀ ਨੂੰ ਲੈ। ਇਹ ਦੂਤ ਉਹੀ ਹੈ ਜਿਹਡ਼ਾ ਸਮੁੰਦਰ ਅਤੇ ਧਰਤੀ ਵਿੱਚ ਖਲੋਤਾ ਸੀ।

9 ਇਸ ਲਈ ਮੈਂ ਦੂਤ ਕੋਲ ਗਿਆ ਅਤੇ ਉਸਨੂੰ ਆਖਿਆ ਕਿ ਛੋਟੀ ਸੂਚੀ ਮੈਨੂੰ ਦੇ ਦੇਵੋ। ਦੂਤ ਨੇ ਮੈਨੂੰ ਆਖਿਆ, "ਸੂਚੀ ਨੂੰ ਲੈ ਅਤੇ ਇਸਨੂੰ ਖਾ ਜਾ। ਇਹ ਤੇਰੇ ਢਿਡ੍ਡ ਨੂੰ ਖੱਟਾ ਕਰ ਦੇਵੇਗੀ, ਪਰ ਇਹ ਤੇਰੇ ਮੂੰਹ ਵਿੱਚ ਸ਼ਹਿਤ ਜਿੰਨੀ ਮਿਠੀ ਹੋਵੇਗੀ।"

10 ਇਸ ਲਈ ਮੈਂ ਦੂਤ ਦੇ ਹੱਥੋਂ ਛੋਟੀ ਸੂਚੀ ਲਾ ਲਈ। ਅਸਲ ਵਿੱਚ, ਇਸਦਾ ਮੇਰ ਮੂੰਹ ਵਿੱਚ ਸ਼ਹਿਤ ਜਿਹਾ ਮਿਠਾ ਸੁਆਦ ਆਇਆ, ਪਰ ਇਸਨੂੰ ਖਾਣ ਤੋਂ ਬਾਅਦ, ਇਸਨੇ ਮੇਰੇ ਢਿਡ੍ਡ ਨੂੰ ਖਟਿਆਂ ਕ੍ਕਰ ਦਿੱਤਾ।

11 ਫ਼ੇਰ ਮੈਨੂੰ ਕਿਹਾ ਗਿਆ, "ਤੈਨੂੰ ਫ਼ੇਰ ਤੋਂ ਲੋਕਾਂ, ਕੌਮਾਂ, ਭਾਸ਼ਾਵਾਂ ਅਤੇ ਰਾਜਿਆਂ ਬਾਰੇ ਅਗੰਮ ਵਾਕ ਕਰਨੇ ਪੈਣਗੇ।"

« Previous 1 2 3 ... 8 9 10 11 12 ... 20 21 22 Next »

Related Bible Pictures


Contact
*1.2*